ਅੰਮ੍ਰਿਤਸਰ, 22 ਜੂਨ (ਗਗਨ ਅਜੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਸ.ਸੀ, ਇਸਤਰੀ ਵਿੰਗ ਅਤੇ ਜਿ਼ਲ੍ਹਾ ਪ੍ਰਧਾਨਾਂ ਦੇ ਸੂਚੀ ਜਾਰੀ ਕਰ ਦਿੱਤੀ। ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸਲਾਹ-ਮਸ਼ਵਰਾ ਕਰਕੇ ਇਹ ਸੂਚੀ ਜਾਰੀ ਕੀਤੀ ਗਈ ਹੈ।
ਪ੍ਰੈਸ ਨੂੰ ਲਿਖਤੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਸ: ਕਰਨੈਲ ਸਿੰਘ ਪੀਰ ਮੁਹੰਮਦ ਅਤੇ ਦਫ਼ਤਰ ਸਕੱਤਰ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਇਸਤਰੀ ਵਿੰਗ ਦਾ ਸਰਪ੍ਰਸਤ ਅਤੇ ਸਵਰਗਵਾਸੀ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰੀ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸੇ ਤਰਾਂ ਪਾਰਟੀ ਨੇ ਸਾਬਕਾ ਸੰਸਦੀ ਸਕੱਤਰ ਸ: ਦੇਸਰਾਜ ਸਿੰਘ ਧੁੱਗਾ ਨੂੰ ਐਸ.ਸੀ ਵਿੰਗ ਦਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਕੈਪਟਨ ਅਜੀਤ ਸਿੰਘ ਰੰਗਰੇਟਾ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਇਸਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਦੇ ਕੁੱਲ 23 ਜਿ਼ਲ੍ਹਿਆਂ ਵਿੱਚੋਂ 21 ਜਿ਼ਲ੍ਹਿਆਂ ਦੇ ਦਿਹਾਤੀ ਅਤੇ ਸ਼ਹਿਰੀ 24 ਜਿ਼ਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਇਸ ਪ੍ਰਕਾਰ ਹੈ। ਪਾਰਟੀ ਦੇ ਯੂਥਵਿੰਗ ਦਾ ਐਲਾਨ ਵੀ ਬਹੁਤ ਜਲਦੀ ਕੀਤਾ ਜਾਵੇਗਾ।