ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ

ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ

SAS ਨਗਰ (ਮੁਹਾਲੀ), 5 ਸਤੰਬਰ : ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪ੍ਰੰਤੂ ਬੀਤੇ ਦਿਨੀਂ ਉਨ੍ਹਾਂ ਨੇ ਅਚਾਨਕ ਸਾਬਕਾ ਪੁਲੀਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ।

Bulandh-Awaaz

Website: