Archives August 2021

ਜਿਲ੍ਹਾ ਸੈਸ਼ਨ ਜੱਜ ਨੇ ਸੈਂਟਰਲ ਜੇਲ ਫਤਾਹਪੁਰ ਦਾ ਕੀਤਾ ਦੌਰਾ

ਅੰਮ੍ਰਿਤਸਰ, 31 ਅਗਸਤ (ਗਗਨ) – ਅੱਜ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਅੰਮ੍ਰਿਤਸਰ ਕੇਂਦਰੀ ਜੇਲ ਦਾ ਦੌਰਾ ਕਰਕੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਚੈਕਿੰਗ ਵੀ ਕੀਤੀ। ਇਸ ਮੌਕੇ ਸੈਸ਼ਨ ਜੱਜ ਨੇ ਜੇਲ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਵਾਲਾਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਸਮੇਂ ਨਿਪਟਾਰਾ ਕੀਤਾ ਜਾਵੇ। ਉਨ੍ਰਾਂ ਕਿਹਾ ਕਿ ਆਰਥਿਕ ਪੱਖ ਤੋਂ ਕਮਜੋਰ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇ ਨਾਲ ਨਾਲ ਮੁਫ਼ਤ ਵਕੀਲ ਵੀ ਮੁਹੱਈਆ ਕਰਵਾਇਆ ਜਾਵੇ । ਉਨ੍ਹਾਂ ਕਿਹਾ ਕਿ ਜੇਲ ਵਿੱਚ ਬੰਦ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਤੋਰ ਤੇ ਕੈਂਪ ਲਗਾਏ ਜਾਣ।

ਮੈਡਮ ਰੰਧਾਵਾ ਨੇ ਕਿਹਾ ਕਿ ਸਬੰਧਤ ਕੋਰਟਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਦੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਲ ਵਿੱਚ ਬੰਦ ਕੈਦੀਆਂ ਨੂੰ ਵੀ ਸਾਰੇ ਕਾਨੂੰਨੀ ਅਧਿਕਾਰ ਪ੍ਰਾਪਤ ਹੁੰਦੇ ਹਨ ਅਤੇ ਆਰਥਿਕ ਪੱਖ ਤੋਂ ਕਮਜੋਰ ਕੈਦੀਆਂ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੈਦੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਸ੍ਰ ਪੁਸ਼ਪਿੰਦਰ ਸਿੰਘ ਸੀ:ਜੀ:ਐਮ-ਕਮਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਅਸ਼ੀਸ਼ ਸਾਲਦੀ ਸੀ:ਜੀ:ਐਮ, ਸ੍ਰ ਪਰਵਿੰਦਰ ਸਿੰਘ ਜੇਲ ਸੁਪਰਡੰਟ, ਸ੍ਰ ਰਾਜਾ ਨਵਦੀਪ ਸਿੰਘ ਡੀ:ਐਸ:ਪੀ ਸਕਿਉਰਟੀ ਵੀ ਹਾਜਰ ਸਨ।

Exit mobile version