Archives December 2021

ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਲਿਆ ਵਾਪਸ

ਨਵੀਂ ਦਿੱਲੀ, 31 ਦਸੰਬਰ (ਬੁਲੰਦ ਆਵਾਜ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਵਾਪਸ ਲੈ ਲਿਆ ਹੈ। ਦੱਸ ਦੇਈਏ ਕਿ ਮਨਜਿੰਦਰ ਸਿੰਘ ਸਿਰਸਾ ਵਲੋਂ 1 ਦਸੰਬਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਨਵੀਂ ਬਣੀ ਕਮੇਟੀ ‘ਚ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ ਅਤੇ ਇਹ ਵੀ ਕਿਹਾ ਗਿਆ ਸੀ ਕਿ ਇਹ ਅਸਤੀਫ਼ਾ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਦਿੱਤਾ ਹੈ।