Archives December 2021

ਐਸ.ਸੀ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਵੀ ਡਾ ਭੀਮ ਰਾਓ ਅੰਬੇਦਕਰ ਭਵਨ ਸੰਗਤੀਵਾਲਾ ਦੀ ਉਸਾਰੀ ਦਾ ਕੰਮ ਨਹੀਂ ਹੋਇਆ ਸ਼ੁਰੂ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਜਲਦੀ ਹੀ ਸੰਘਰਸ਼ ਦਾ ਐਲਾਨ

ਪੰਜਾਬ, 31 ਦਸੰਬਰ (ਬਿੱਕਰ ਸਿੰਘ ਹਥੋਆ) – ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਸੰਗਤੀਵਾਲਾ ਵਿਖੇ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਪਹੁੰਚੇ ਅਤੇ ਉਨ੍ਹਾਂ ਨੇ ਪਿਛਲੇ ਸਮੇਂ ਵਿਚ ਜ਼ਮੀਨੀ ਘੋਲ ਦੌਰਾਨ ਪਿੰਡ ਸੰਗਤੀਵਾਲਾ ਵਿਖੇ ਐਸਸੀ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਵੀ ਬਿਸਵੇ ਜਗ੍ਹਾ ਉੱਪਰ ਡਾ ਭੀਮ ਰਾਓ ਅੰਬੇਦਕਰ ਭਵਨ ਬਣਾਉਣ ਦੀ ਮੰਗ ਨੂੰ ਮਨਜ਼ੂਰ ਕੀਤਾਅਤੇ ਇਸ ਨੂੰ ਲਾਗੂ ਕਰਵਾਉਣ ਲਈ ਤਹਿਸੀਲਦਾਰ ਲਹਿਰਾਂ ਦੀ ਡਿਊਟੀ ਵੀ ਲਗਾਈ ਲੋਕਲ ਪ੍ਰਸ਼ਾਸਨ ਵੱਲੋਂ ਅਜੇ ਤੱਕ ਇਸ ਉਪਰ ਕੋਈ ਵੀ ਅਮਲੀ ਕਾਰਵਾਈ ਨਹੀਂ ਕੀਤੀ ਗਈ ਜਿਸ ਉਪਰੰਤ ਅੱਜ ਪਿੰਕਾ ਸਿੰਘ,ਅਮਰੀਕ ਸਿੰਘ ਐਲਾਨ ਕੀਤਾ ਗਿਆ ਕਿ ਜੇਕਰ ਚੋਣ ਜ਼ਾਬਤੇ ਤੋਂ ਪਹਿਲਾ ਐਸਸੀ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਨਾ ਕੀਤਾ ਗਿਆ ਅਤੇ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਤਾਂ ਜਲਦੀ ਹੀ ਸੰਘਰਸ਼ ਤੇਜ਼ ਕੀਤਾ ਜਾਵੇਗਾ ਸੰਕੇਤਕ ਤੋਰ ਤੇ ਇਸ ਸਬੰਧੀ ਜਥੇਬੰਦੀ ਦਾ ਵਫ਼ਦ ਏਡੀਸੀ ਜਨਰਲ ਨੂੰ ਮਿਲੇਗਾ ਅੰਤ ਵਿੱਚ ਲੋਕਾਂ ਵੱਲੋਂ ਨੌੰ ਜਨਵਰੀ ਨੂੰ ਸ਼ਹੀਦ ਮਾਤਾ ਗੁਰਦੇਵ ਕੌਰ ਦੇ ਸ਼ਰਧਾਂਜਲੀ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ।